Skip to content
Artwork for Audio Gurbani (Blessed Day)

Audio Gurbani (Blessed Day)

Gurjit Singh JHAMPUR

Welcome to Blessed Day This is your host Gurjit Singh Jhampur from whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc.
Contact : USA Phone Number 5106578205

Play
  • 80 episodes
  • daily
  • Avg 9 min
  • English
Counted on this page — what you have heard stays on this device, so it is not something the list can be paged by.
  • Today · 8 min

    ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥

    ਸੋਰਠਿ ਮਹਲਾ ੧ ॥ ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥ ਅਰਥ: ਹੇ ਮੇਰੇ ਮਨ! ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ। ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ।ਰਹਾਉ। (ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ।੧। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ। (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ। ਹੇ ਦਾਸ ਨਾਨਕ! ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ-) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ।੪।੯। SORAT’H, FIRST MEHL: The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||

  • Yesterday · 7 min

    ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

    Summary of the Shabad (Raag Soohee, Fourth Mehl) This beautiful Shabad, composed by Guru Ram Das Ji, emphasizes the transformative power of meditating on the Divine Name (Naam), the necessity of absolute surrender to the Guru, and the futility of worldly wealth and power without devotion. Key Teachings of the Shabad * The Power of Devotion (Naam): Chanting the Name of the Supreme Being eradicates all forms of spiritual poverty, pain, and suffering. Through the Guru’s teachings (Shabad), the fear of the cycle of birth and death is completely erased, leading to eternal, unshakeable peace. * Complete Surrender to the Guru (Rahao): The central theme (Rahao) highlights the ultimate sacrifice of the seeker. To obtain the priceless Divine Name, the devotee must completely surrender their mind, body, and ego ("selling one's head") to the Guru. * The Illusion of Worldly Power: Worldly rulers, kings, and the wealthy may enjoy temporary pleasures, but without the Divine Name, they remain spiritually bankrupt. Ultimately, they face spiritual death and must account for their actions before the Righteous Judge (Dharma Rai), leaving them in deep regret. * A Prayer for Humility and Protection: The Guru models ultimate humility, calling himself a mere worm seeking the sanctuary of the Creator. He prays for the blessed vision (Darshan) of the saints to find peace and begs the Almighty for even a single moment of the gift of Naam. > The Essence: True peace does not lie in worldly power or sensory pleasures. It is found only by surrendering one's ego to the Guru, seeking the sanctuary of the Divine, and remaining forever dedicated to the nectar of the Lord's Name (Naam). > ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥ SOOHEE, FOURTH MEHL:I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. || 1 || O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. || 1 || Pause || The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 |

  • Monday · 8 min

    ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥

    Hymn Summary Theme: Chanting the Name of the Lord, the Purifier and Dispeller of all sorrows, who permeates every water and land. Key Message: True fulfillment and liberation come from meeting the Guru, joining the Holy Congregation (Sangat), and singing God's praises. By placing our hopes solely in the Divine Name, the love of worldly duality (Maya) vanishes, allowing us to remain detached yet deeply connected to the Creator. Quick Details Raag: Bilaaval Author: Guru Ram Das Ji (Fourth Mehl) Page (Ang): 800 ੴ ਸਤਿਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥ ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥ ਸੋਮਵਾਰ, ੨੬ ਅੱਸੂ (ਸੰਮਤ ੫੫੮ ਨਾਨਕਸ਼ਾਹੀ) (ਅੰਗ: ੮੦੦) ਪੰਜਾਬੀ ਵਿਆਖਿਆ ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਹੈ, ਜੋ ਸਾਰੇ ਜਗਤ ਵਿਚ ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ ਜੀਵਾਂ ਦੇ ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ। ਹੇ ਭਾਈ! ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਹੇ ਭਾਈ! ਵਿਕਰਾਂ ਤੋਂ ਖਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, ਇਸ ਕਰਕੇ ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। ਹੁਣ ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹਾਂ।੧। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦੇ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ ਅੰਦਰੋਂ ਮੁਕਾ ਦੇਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿਂਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।॥੨॥੧॥੭॥੪॥੬॥੭॥੧੭॥ English Translation ONE UNIVERSAL CREATOR GOD. BY THE GRACE OF THE TRUE GURU: RAAG BILAAVAL, FOURTH MEHL, PARTAAL, THIRTEENTH HOUSE: O Siblings of Destiny, chant the Name of the Lord, the Purifier of sinners. The Lord emancipates his Saints and devotees. The Lord is totally permeating and pervading everywhere; the Name of the Lord is pervading the water and the land. So sing continuously of the Lord, the Dispeller of pain. || 1 || Pause || The Lord has made my life fruitful and rewarding. I meditate on the Lord, the Dispeller of pain. I have met the Guru, the Giver of liberation. The Lord has made my life’s journey fruitful and rewarding. Joining the Sangat, the Holy Congregation, I sing the Glorious Praises of the Lord. || 1 || O mortal, place your hopes in the Name of the Lord, and your love of duality shall simply vanish. One who, in hope, remains unattached to hope, such a humble being meets with his Lord. And one who sings the Glorious Praises of the Lord’s Name — servant Nanak falls at his feet. || 2 || 1 || 7 || 4 || 6 || 7 || 17 ||

  • Sunday · 6 min

    ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥

    ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥ ਅਰਥ: ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੧। (ਹੇ ਭਾਈ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, (ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ।੨। (ਹੇ ਭਾਈ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੇਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ।੩। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ।੪।੭। I am forever a sacrifice to my Guru; by attuning oneself to the Guru's Word—which praises the Eternal Lord—one becomes truly wise and experiences constant spiritual bliss. ||Pause|| (O Brother! For the person who seeks the Guru's refuge and) whose tongue savors the Lord's Name, the mind becomes spiritually poised and deeply connected to the Lord's love; by meditating on the Lord's Name, the mind becomes fully satiated (and free from the cravings of Maya). ||1|| (O Brother! Through the grace of the Guru's refuge,) by focusing consciousness on the One Lord, one's eyes are satisfied (and no longer crave the sight of others' physical beauty); by dispelling the love of Maya (from within), the mind finds true contentment (and is freed from worldly desire). ||2|| (O Brother! Through the grace of the Guru's) Word, connecting with the Lord's Name fills the body with bliss; (by the Guru's grace,) the Lord's Name—which imparts the fragrance of spiritual life—comes to dwell forever within the human heart. ||3|| O Nanak! The person whose exalted destiny awakens becomes attuned to the Guru's Word; through its grace, a spirit of detachment—which fosters spiritual equipoise—arises within. 4.7.

  • Saturday · 13 min

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥

    ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ।ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨।(ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪।(ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫।ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ

  • Friday · 6 min

    ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

    ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥ ਅਰਥ: ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾਹੈ।ਰਹਾਉ। ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ।੧। ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾਮੂਲ) , ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ(ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ।੨। ਹੇ ਭਾਈ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ।੩। ਹੇ ਗੋਪਾਲ! ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, (ਤੇਰਾ ਸੇਵਕ) ਨਾਨਕ ਸਾਧਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ।੪।੧੦। SORAT’H, FIFTH MEHL: I have searched and searched and searched, and found that the Lord’s Name is the most sublime reality. Contemplating it for even an instant, sins are erased; the Gurmukh is carried across and saved. || 1 || Drink in the sublime essence of the Lord’s Name, O man of spiritual wisdom. Listening to the Ambrosial Words of the Holy Saints, the mind finds absolute fulfillment and satisfaction. || Pause || Liberation, pleasures, and the true way of life are obtained from the Lord, the Giver of all peace. The Perfect Lord, the Architect of Destiny, blesses His slave with the gift of devotional worship. || 2 || Hear with your ears, and sing with your tongue, and meditate within your heart on Him. The Lord and Master is all-powerful, the Cause of causes; without Him, there is nothing at all. || 3 || By great good fortune, I have obtained the jewel of human life; have mercy on me, O Merciful Lord. In the Saadh Sangat, the Company of the Holy, Nanak sings the Glorious Praises of the Lord, and contemplates Him forever in meditation. || 4 || 10 ||

  • October 7 · 17 min

    ਰਾਗੁ ਸੂਹੀ ਮਹਲਾ ੪ ਛੰਤ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥

    ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ RAAG SOOHEE, FOURTH MEHL, CHHANT, FIRST HOUSE:ONE UNIVERSAL CREATOR GOD. BY THE GRACE OF THE TRUE GURU: If only I could meet the True Guru, the Primal Being. Discarding my faults and sins, I would chant the Lord’s Glorious Praises. I meditate on the Naam, the Name of the Lord, Har, Har. Continuously, continually, I chant the Word of the Guru’s Bani. Gurbani always seems so sweet; I have eradicated the sinful residues from within. The disease of egotism is gone, fear has left, and I am absorbed in celestial peace. Through the Word of the Guru’s Shabad, the bed of my body has become cozy and beautiful, and I enjoy the essence of spiritual wisdom. Night and day, I continually enjoy peace and pleasure. O Nanak, this is my pre-ordained destiny. || 1 || The soul-bride is lovingly embellished with truth and contentment; her Father, the Guru, has come to engage her in marriage to her Husband Lord. Joining with the humble Saints, I sing Gurbani. Singing the Guru’s Bani, I have obtained the supreme status; meeting with the Saints, the self-elect, I am blessed and adorned. Anger and attachment have left my body and run away; I have eradicated hypocrisy and doubt. The pain of egotism is gone, and I have found peace; my body has become healthy and free of disease. By Guru’s Grace, O Nanak, I have realized God, the ocean of virtue. || 2 || The self-willed manmukh is separated, far away from God; she does not obtain the Mansion of His Presence, and she burns. Egotism and falsehood are deep within her; deluded by falsehood, she deals only in falsehood. Practicing fraud and falsehood, she suffers terrible pain; without the True Guru, she does not find the way. The foolish soul-bride wanders along dismal pathways; each and every moment, she is bumped and pushed. God, the Great Giver, shows His Mercy, and leads her to meet the True Guru, the Primal Being. Those beings who have been separated for countless incarnations, O Nanak, are reunited with the Lord, with intuitive ease. || 3 || Calculating the most auspicious moment, the Lord comes into the bride’s home; her heart is filled with ecstasy. The Pandits and astrologers have come, to sit and consult the almanacs. They have consulted the almanacs, and the bride’s mind vibrates with bliss, when she hears that her Friend is coming into the home of her heart. The virtuous and wise men sat down and decided to perform the marriage immediately. She has found her Husband, the Inaccessible, Unfathomable Primal Lord, who is forever young; He is her Best Friend from her earliest childhood. O Nanak, he has mercifully united the bride with Himself. She shall never be separated again. || 4 || 1 ||

  • October 7 · 5 min

    ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥

    ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥ ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥ ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1। 'ਆਸਾ' ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ 'ਆਸਾ' ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ 'ਆਸਾ' ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2। ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ। ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ। ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ। (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ। ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ। 20। Every living being is entangled in worldly hopes (constantly forming new ones); rare is the person who remains free from such hopes. O Nanak! Fruitful is the life of the person who turns away from worldly hopes and lives in remembrance of the Lord. 1. 'Hope' itself holds no power (to ensnare beings on its own); thus, a human cannot escape 'hope' merely through personal effort. What can this helpless 'hope' actually do? It is the Lord Himself who causes one to forget (Him). 2. Life in this world is accursed without remembering the Name of the Eternal Lord. The Lord is the Giver of all gifts; His wealth—the wealth of the Name—is the only treasure that never perishes. Only that person leads a pure life who remembers the Lord with every breath. (O brother!) With your tongue, remember that One Lord who knows the secrets of every heart and who is beyond the reach of mortal comprehension. Nanak is a sacrifice to that Lord who pervades all beings. 20.

  • S1 · E922
    October 6 · 10 min

    ਸਭ ਸੁਖ ਦਾਤਾ (The Giver of All Peace) ਸੋਰਠਿ ਮਹਲਾ ੫ ਘਰੁ ੧ ਤਿਤੁਕੇ    ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥

    ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੇਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੈ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕਿਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੂਤ ਕਿਰਪਾਲਾ ॥੪॥੧॥ਅਰਥ: ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ।ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ) । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ। ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ। (ਪਰ, ਹੇ ਮਨ!) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ।੩।ਹੇ ਪ੍ਰਭੂ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ। ਹੇ ਗੋਪਾਲ ਪ੍ਰਭੂ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ।੪।੧।SORAT’H, FIFTH MEHL, FIRST HOUSE, TI-TUKAS:ONE UNIVERSAL CREATOR GOD. BY THE GRACE OF THE TRUE GURU:Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. || 1 || O Dear Lord, Your gifts alone satisfy me. Why should I praise the poor helpless man? Why should I feel subservient to him? || Pause || All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. || 2 || O mind, chant the Naam, the Name of the Lord; worship the Naam, night and day, and recite the Naam. Listen to the Teachings of the Holy Saints, and all fear of death will be dispelled. Those blessed by God’s Grace are attached to the Word of the Guru’s Bani. || 3 || Who can estimate Your worth, God? You are kind and compassionate to all beings. Everything which You do, prevails; I am just a poor child — what can I do? Protect and preserve Your servant Nanak; be kind to him, like a father to his son. || 4 || 1 ||

    • Transcript
  • S1 · E756
    October 5 · 19 min

    ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥

    ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥ਸਲੋਕੁ ॥ ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥ ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥ ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥.Chhant 1 Slok: Gurbani: Why do you listen to falsehood? It disappears like gusts of wind. O Nanak! Blessed are those ears that listen to the Praises of the Eternal Lord. ||1|| Chhant: Gurbani: I am dedicated to those who hear the Lord's Name with their ears. They dwell in peace and ease, uttering the Name of the Lord with their tongue. Intrinsic with priceless virtues, they come into the world to liberate it. The Feet of the Lord are the ship to cross the terrifying world-ocean, carrying many across. Those upon whom my Master bestows Grace are cleared of all accounts. Says Nanak, I am a sacrifice to those who listen to the Lord with their ears. ||1|| 2. Chhant 2 Slok: Gurbani: Seeing the world with my eyes, my thirst is still not quenched. O Nanak! The eyes that behold my Beloved Lord are entirely different. ||1|| Chhant: Gurbani: I am a sacrifice to those who have seen the Lord God. They are approved in the True Court. honored by the Lord, they are supreme and imbued with His love. Satisfied with the Sublime Elixir of the Lord, they remain absorbed in spiritual poise, recognizing the Divine within every heart. They alone are saintly, peaceful, and true friends who please their Lord. Says Nanak, I am forever a sacrifice to those who have beheld the Lord God. ||2|| 3. Chhant 3 Slok: Gurbani: A body devoid of the Divine Name remains blind and hollow in the darkness of worldly attachment. O Nanak! Fruitful is the life of that person in whose heart the True Master comes to dwell. ||1|| Chhant: Gurbani: I would cut myself into pieces for those who have seen my Lord God. Having tasted the Ambrosial Nectar of the Lord, they are truly satisfied. The Lord feels sweet to their mind; pleasing Him, the Nectar rains down, bringing all peace. Chanting the victory of the Lord of the Universe, their suffering and doubts vanish. Freed from attachment, their vices cease, and their bond with the five passions (lust, anger, greed, attachment, pride) is broken. Says Nanak, I am dedicated to those in whose heart my Lord God resides. ||3|| 4. Chhant 4 Slok: Gurbani: Only those sought by the Lord are called His true servants. O Nanak, know it as true that the Master is never separate from His Saints. ||1|| Chhant: Gurbani: As water merges into water, their light merges into the Supreme Light. Absorbed in the Perfect Creator, they come to know their true Self. There, in profound celestial poise and meditation, they praise the One Lord alone. He Himself is hidden, He Himself is liberated, and He Himself proclaims His presence. Says Nanak, all doubts, fears, and worldly illusions vanish, and the soul merges

    • Transcript
  • October 4 · 7 min

    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥

    ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯। SORAT�H, FIFTH MEHL: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||

  • October 3 · 10 min

    ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥

    ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ ਇਕ ਤੇਰੀ ਓਟ ਰਹਾਈਐ ॥੩॥ ਹੋਇ ਦਇਆਲੁ ਕਿਰਪਾਲੁ ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ ਚੂਕੈ ਮਨ ਕੀ ਚਿੰਤੀ ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ ਨਾਨਕ ਸੁਖਿ ਵਸੰਤੀ ॥੪॥੧੨॥੬੨॥ ਅਰਥ: ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ। ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਭਾਈ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗ਼ਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖ਼ਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ।੧। ਹੇ ਭਾਈ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ। (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ? ਹੇ ਭਾਈ! ਪਰਮਾਤਮਾ ਨਿਰੀਆਂ ਜ਼ਬਾਨੀ ਗੱਲਾਂ ਨਾਲ ਖ਼ੁਸ਼ ਨਹੀਂ ਹੁੰਦਾ। (ਕਰਣੀ ਕਰ ਕੇ ਜੇਹੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ। ਹੇ ਪ੍ਰਭੂ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ।੩। ਹੇ ਭਾਈ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ (ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ। ਹੇ ਦਾਸ ਨਾਨਕ! ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ।੪।੧੨।੬੨। SORAT’H, FIFTH MEHL: The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. || 1 || O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. || Pause || Like the child, innocently making thousands of mistakes — his father teaches him, and scolds him so many times, but still, he hugs him close in his embrace. Please forgive my past actions, God, and place me on Your path for the future. || 2 || The Lord, the Inner-knower, the Searcher of hearts, knows all about my state of mind; so who else should I go to and speak to? The Lord, the Lord of the Universe, is not pleased by mere recitation of words; if it is pleasing to His Will, He preserves our honor. I have seen all other shelters, but Yours alone remains for me. || 3 || Becoming kind and compassionate, God the Lord and Master Himself listens to my prayer. He unites me in Union with the Perfect True Guru, and all the cares an

  • October 2 · 19 min

    ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

    Episode Description / Summary: In this hymn composed by Guru Ram Das Ji in Raag Tilang (Guru Granth Sahib Ji, Ang 725), the Guru shares a profound reflection on the divine role of the True Guru and the blessings of holy company (Sadh Sangat). Expressing deep humility and devotion, the Guru honors the Sikh seekers who align their lives with the Divine Will, emphasizing that true peace and liberation come through meditating on the Lord’s Name under the True Guru's guidance. The hymn highlights the stark contrast between those absorbed in transient material pleasures and those rooted in spiritual awareness. While worldly distractions lead to spiritual bondage, meditating on the Divine Name releases standard human fears and brings eternal joy. Through devotion to the True Guru, who imparts the treasure of Naam, the soul is welcomed with honor into the Divine Presence. Key Themes: Devotion to the Guru: Deep reverence and gratitude for the Guru, who reveals the spiritual path and imparts the life-transforming gift of Naam. Fellowship of Seekers (Sadh Sangat): Cherishing and serving fellow seekers on the spiritual path. The Power of the Divine Name: Recognizing Naam as the ultimate cure for sorrow, fear, and spiritual separation. Futility of Material Distractions: The transient nature of worldly indulgences compared to the lasting peace of divine remembrance. Submission to Divine Will: Surrendering completely to the Sovereign Lord, who is both unified and manifest in all creation.

  • October 1 · 18 min

    ਸੋਰਠਿ ਮਹਲਾ ੩ ਘਰੁ ੧ ਤਿਤੁਕੀ    ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

    ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥ ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥ ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥Here is a structured summary of the composition from Sorat’h, Third Mehl (Guru Amar Das Ji): Key Themes & Summary * Divine Protection of Devotees: God has protected His true devotees (Bhagats) throughout history, just as He saved Prahlad and defeated the tyrant Harnakhash. * The Gurmukh vs. The Manmukh: * Gurmukh (Guru-oriented): They place unwavering faith in God, live by the Guru’s teachings (Shabad), and remain immune to the fear of death. Through the Divine Name (Naam), they achieve spiritual liberation, peace, and inner poise. * Manmukh (Self-willed/Ego-driven): Lacking faith, they are driven by greed, hypocrisy, and worldly attachment (Maya). Rituals, endless debates, or reading scriptures without devotion cannot free them from the cycle of birth and death, leading only to spiritual distress. * Grace and Fulfillment: God handles the affairs of those who love His Name. When self-centered desire and ego are subdued through the Guru’s word, one realizes the divine presence everywhere. * Ultimate Honor: Those who enshrine God in their hearts are accepted and honored in the divine court across all ages. You always preserve the honor of Your devotees, O Dear Lord; You have protected them from the very beginning of time. You protected Your servant Prahlaad, O Dear Lord, and annihilated Harnaakhash. The Gurmukhs place their faith in the Dear Lord, but the self-willed manmukhs are deluded by doubt. || 1 ||

  • September 30 · 10 min

    ਬਿਲਾਵਲੁ ਮਹਲਾ ੩ ਘਰੁ ੧  ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥

    ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥ ਅਰਥ: ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ। ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ।ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ।੧।ਰਹਾਉ। ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਹੇਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ।੧। ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ(ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ। ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ-ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ। ਜੇਹੜਾਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ।੨। ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂਵਿਚ ਜੁੜਿਆ ਰਹਿੰਦਾ ਹੈ। ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ। ਥਿਰਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੁੰਦਾ ਹੈ। ਪਰ ਜੇਹੜੇ ਬੰਦੇ ਮਾਇਆ ਦੀ ਭਟਕਣਾਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੇ ਰਹਿੰਦੇ ਹਨ, ਉਹ ਬੰਦੇ ਮਨਮੁਖ ਕਹੇ ਜਾਂਦੇ ਹਨ (ਉਹ ਮਾਇਆ ਦੇ ਮੋਹ ਦੇ ਸਮੁੰਦਰ ਵਿਚਡੁੱਬੇ ਰਹਿੰਦੇ ਹਨ) ਉਹ ਨਾਹ ਉਰਲੇ ਪਾਸੇ ਜੋਗੇ ਅਤੇ ਨਾਹ ਪਾਰ ਲੰਘਣ ਜੋਗੇ।੩। (ਪਰ ਜੀਵ ਦੇ ਕੀਹ ਵੱਸ?) ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਿਗਾਹ ਕਰਦਾ ਹੈ ਉਹੀ ਮਨੁੱਖ (ਗੁਰੂ ਦਾ ਸ਼ਬਦ) ਪ੍ਰਾਪਤਕਰਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖਦਾ ਹੈ। (ਇਸੇ ਤਰ੍ਹਾਂ) ਪ੍ਰਭੂ ਆਪਣੇ ਸੇਵਕਾਂ ਨੂੰਮਾਇਆ ਵਿਚ (ਰੱਖ ਕੇ ਭੀ, ਮੋਹ ਦੇ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ਹੇ ਨਾਨਕ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗਪੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਮੌਤ ਨੂੰ ਮਾਰ ਕੇ ਮੁਕਾ ਦੇਂਦਾ ਹੈ।੪।੧। ਨੋਟ: ਮ: ੩ ਦੇ ਇਸ ਸੰਗ੍ਰਹ ਦਾ ਇਹ ਪਹਿਲਾ ਸ਼ਬਦ ਹੈ। ਵੇਖੋ ਅਖ਼ੀਰਲਾ ਅੰਕ ੧।

  • September 29 · 10 min

    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥

    ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥. ਅਰਥ: ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ।ਰਹਾਉ।ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ।੧।ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ।੨।ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ। (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ।੩।ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ। ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ। ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ।੪।੩।DHANAASAREE, THIRD MEHL:Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 ||

  • September 28 · 6 min

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥

    ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ ਅਰਥ: ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।ਰਹਾਉ। ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ।੧। ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ।੨। (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ।੩। (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤਿ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਹੇ ਨਾਨਕ! ਆਖ-ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ।੪।੫। DHANAASAREE, FIFTH MEHL: Body, mind, wealth and everything belong to Him; He alone is all-wise and all-knowing. He listens to my pains and pleasures, and then my condition improves. || 1 || My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. || 2 || Those things which tore me away from You, Lord, are now gone. When golden ornaments are melted down into a lump, they are still said to be gold. || 3 || The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak, I have built my eternal home; the Guru has constructed it for me. || 4 || 5 ||

  • September 27 · 6 min

    ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥

    ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥ ਅਰਥ: ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ।ਰਹਾਉ। ਹੇ ਮਨ! ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ।੧। ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤਿ ਕਰਿਆ ਕਰ) , ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤਿ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ।੨। ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ, ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤਿ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ।੩।੧।੨੯। DHANAASAREE, FIFTH MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Listen, O Dear Beloved Saints, to my prayer. Without the Lord, no one is liberated. || Pause || O mind, do only deeds of purity; the Lord is the only boat to carry you across. Other entanglements shall be of no use to you. True living is serving the Divine, Supreme Lord God; the Guru has imparted this teaching to me. || 1 || Do not fall in love with trivial things; in the end, they shall not go along with you. Worship and adore the Lord with your mind and body, O Beloved Saint of the Lord; in the Saadh Sangat, the Company of the Holy, you shall be released from bondage. || 2 || In your heart, hold fast to the Sanctuary of the lotus feet of the Supreme Lord God; do not place your hopes in any other support. He alone is a devotee, spiritually wise, a meditator, and a penitent, O Nanak, who is blessed by the Lord’s Mercy. || 3 || 1 || 29 ||

  • September 26 · 3 min

    The Jewel of the Lord’s Name abides within my heart; the Guru has placed His hand on my forehead

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

  • September 25 · 3 min

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

    ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 ||

Showing 1–20 of 80 episodes