
ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
transcript
show notes
ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥
ਪਉੜੀ ॥ ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1।
'ਆਸਾ' ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ 'ਆਸਾ' ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ 'ਆਸਾ' ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।
ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ। ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ। ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ। (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ। ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ। 20।
Every living being is entangled in worldly hopes (constantly forming new ones); rare is the person who remains free from such hopes. O Nanak! Fruitful is the life of the person who turns away from worldly hopes and lives in remembrance of the Lord. 1.
'Hope' itself holds no power (to ensnare beings on its own); thus, a human cannot escape 'hope' merely through personal effort. What can this helpless 'hope' actually do? It is the Lord Himself who causes one to forget (Him). 2.
Life in this world is accursed without remembering the Name of the Eternal Lord. The Lord is the Giver of all gifts; His wealth—the wealth of the Name—is the only treasure that never perishes. Only that person leads a pure life who remembers the Lord with every breath. (O brother!) With your tongue, remember that One Lord who knows the secrets of every heart and who is beyond the reach of mortal comprehension. Nanak is a sacrifice to that Lord who pervades all beings. 20.